ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਮੁਲਾਜ਼ਮਾਂ ਲਈ SBI ਪੈਕੇਜ ਦੇ ਲਾਭ

3
ਸਟੇਟ ਬੈਂਕ ਆਫ਼ ਇੰਡੀਆ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਅਧਿਕਾਰੀਆਂ ਵਿਚਾਲੇ ਕੇਂਦਰੀ ਹਥਿਆਰਬੰਦ ਪੁਲਿਸ ਤਨਖਾਹ ਪੈਕੇਜ ਸੋਧਿਆ ਸਮਝੌਤਾ

ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਮੁਲਾਜ਼ਮਾ ਦੇ ਲਾਭ ਲਈ ਸੋਧੇ ਹੋਏ ਕੇਂਦਰੀ ਹਥਿਆਰਬੰਦ ਪੁਲਿਸ ਤਨਖਾਹ ਪੈਕੇਜ ਨੂੰ ਲਾਗੂ ਕਰਨ ਲਈ ਸਟੇਟ ਬੈਂਕ ਆਫ਼ ਇੰਡੀਆ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਅਧਿਕਾਰੀਆਂ ਵਿਚਾਲੇ ਇੱਕ ਸਮਝੌਤਾ ਪੱਤਰ (ਐੱਮਓਯੂ) ‘ਤੇ ਹਸਤਾਖਰ ਕੀਤੇ ਗਏ। ਨਵੀਂ ਦਿੱਲੀ ਵਿੱਚ ਹੋਏ ਇਸ ਸਮਾਗਮ ਦੌਰਾਨ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਦੇ ਡਾਇਰੈਕਟਰ ਜਨਰਲ ਜੀਪੀ ਸਿੰਘ ਵੀ ਮੌਜੂਦ ਸਨ।

 

ਸੀਆਰਪੀਐੱਫ ਵੱਲੋਂ 31 ਜਨਵਰੀ, 2025 ਨੂੰ ਸੋਸ਼ਲ ਮੀਡੀਆ ਪਲੇਟਫਾਰਮ x ‘ਤੇ ਪਾਈ ਗਈ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਇਸ ਪੈਕੇਜ ਦਾ ਉਦੇਸ਼ ਕੇਂਦਰੀ ਹਥਿਆਰਬੰਦ ਸੈਨਾਵਾਂ ਦੇ ਮੁਲਾਜ਼ਮਾਂ ਅਤੇ ਸਾਬਕਾ ਮੁਲਾਜ਼ਮਾਂ ਦੀ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

 

CAPSP ਅਧੀਨ ਦਿੱਤੇ ਜਾਣ ਵਾਲੇ ਲਾਭਾਂ ਦੇ ਤਹਿਤ, ਕਿਸੇ ਵੀ ਕੰਮ ਕਰਨ ਵਾਲੇ ਮੁਲਾਜ਼ਮ ਦੀ ਕਿਸੇ ਹਾਦਸੇ ਕਾਰਨ ਮੌਤ ਹੋਣ ਦੀ ਸੂਰਤ ਵਿੱਚ, ਪੀੜਤ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਬੀਮਾ ਰਕਮ ਦਿੱਤੀ ਜਾਵੇਗੀ। ਸਾਬਕਾ ਮੁਲਾਜ਼ਮਾਂ ਦੇ ਮਾਮਲੇ ਵਿੱਚ ਇਹ ਰਕਮ 50 ਲੱਖ ਰੁਪਏ ਹੈ। ਇਸ ਤੋਂ ਇਲਾਵਾ, ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ 65 ਸਾਲ ਦੀ ਉਮਰ ਤੱਕ 10 ਲੱਖ ਰੁਪਏ ਦਾ ਬੀਮਾ ਕਵਰ ਮਿਲੇਗਾ।