ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਵਿਡ-19 ਨਾਲ ਪੀੜਤ ਹੋ ਗਏ ਹਨ, ਇਸ ਲਈ ਉਹ ਘਰ ਵਿੱਚ ਇਕਾਂਤ ਵਿੱਚ ਹਨ। ਰਾਜਨਾਥ ਸਿੰਘ ਨੇ ਅੱਜ ਦਿੱਲੀ ਵਿੱਚ ਹਵਾਈ ਫੌਜ ਦੇ ਕਮਾਂਡਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਸੀ, ਪਰ ਉਨ੍ਹਾਂ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ।
ਰੱਖਿਆ ਮੰਤਰਾਲੇ ਦੇ ਇੱਕ ਬਿਆਨ ਅਨੁਸਾਰ, ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਕੋਵਿਡ 19 ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਫਿਲਹਾਲ, ਉਹ ਆਪਣੇ ਘਰ ‘ਚ ਕੁਆਰੰਟੀਨ ‘ਚ ਹਨ। ਡਾਕਟਰਾਂ ਨੇ ਰਾਜਨਾਥ ਸਿੰਘ ਨੂੰ ਫਿਲਹਾਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ।